
ਬਾਬਾ ਬਕਾਲਾ (ਮਨਬੀਰ ਸਿੰਘ)35 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿਤਕ ਸਮਾਗਮ ਰਚਾਉਣ ਵਾਲੀ ਪੰਜਾਬ ਦੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਸਬੰਧਿਤ ਕੇਂਦਰੀ ਪੰਜਾਬੀ ਲੇਖਕ ਸਭਾ) ਵੱਲੋਂ ਫੀਲ਼ਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਸਹਿਯੋਗ ਨਾਲ, ਕਿਸਾਨੀ ਅੰਦੋਲਨ ਨੂੰ ਸਮਰਪਿਤ 13ਵਾਂ ਕਵੀ ਦਰਬਾਰ 8 ਅਪ੍ਰੈਲ, ਦਿਨ ਵੀਰਵਾਰ ਨੂੰ ਸ਼ਾਮੀਂ 4 ਵਜੇ ਮਰਹੂਮ ਪਿਥੀਪਾਲ ਸਿੰਘ ਅਠੌਲਾ ਯਾਦਗਾਰੀ ਲਾਇਬਰੇਰੀ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ । ਇਸ ਮੌਕੇ ਉੱਘੇ ਲੇਖਕ ਅਤੇ ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਤੀਸਰੀ ਲਿਖਤ “ਪੰਜਾਬ ਸਿਆਂ ਮੈਂ ਚੰਡੀਗੜ੍ਹ ਬੋਲਦਾਂ” ਲੋਕ ਅਰਪਿਤ ਕੀਤੀ ਜਾਵੇਗੀ । ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਪ੍ਰੋ: ਵਰਿੰਦਰ ਸਿੰਘ ਜੈਂਟਲ, ਹਰਜੀਤਪ੍ਰੀਤ ਸਿੰਘ ਕੰਗ (ਸੂਬਾ ਪ੍ਰਧਾਨ ਫੀਲਡ ਪੱਤਰਕਾਰ ਐਸੋਸੀਏਸ਼ਨ), ਸੁਖਦੇਵ ਸਿੰਘ ਭੁੱਲਰ (ਸਾਬਕਾ ਮੈਨੇਜਰ ਪੰਜਾਬ ਸਕੂਲ ਸਿਖਿਆ ਬੋਰਡ), ਮੱਖਣ ਸਿੰਘ ਭੈਣੀਵਾਲਾ ਸਾਬਕਾ ਬੀ.ਈ.ਈ.ਓ., ਸਭਾ ਦੇ ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ ਅਤੇ ਪ੍ਰਧਾਨ ਸੰਤੋਖ ਸਿੰਘ ਗੁਰਾਇਆ ਅਤੇ ਹੋਰ ਸੁਸ਼ੋਭਿਤ ਹੋਣਗੇ । ਹਾਜ਼ਰੀਨ ਕਵੀਆਂ ਵੱਲੋਂ ਕਿਸਾਨੀ ਅੰਦੋਲਨ ਨੂੰ ਸਮਰਪਿਤ ਕਵਿਤਾ ਪਾਠ ਹੋਵੇਗਾ ।
कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।