ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 94086 ਮੀਟ੍ਰਿਕ ਟਨ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ
April 20th, 2021 | Post by :- | 35 Views

ਹੁਸ਼ਿਆਰਪੁਰ, 20 ਅਪ੍ਰੈਲ :     ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 95758 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਜਦਕਿ ਵੱਖ-ਵੱਖ ਏਜੰਸੀਆਂ ਵਲੋਂ  94086 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।  ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 18021 ਮੀਟ੍ਰਿਕ ਟਨ, ਮਾਰਕਫੈਡ ਵਲੋਂ 23672,  ਪਨਸਪ ਵਲੋਂ 19527, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 12563 ਅਤੇ ਐਫ.ਸੀ.ਆਈ ਵਲੋਂ 20303 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਅਪਨੀਤ ਰਿਆਤ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਥੇ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ, ਉਥੇ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।