ਐਡਵੋਕੇਟ ਸੰਧੂ ਵੱਲੋਂ ਤਿਆਰ ‘ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਪਾਵਨ ਜੀਵਨ ਯਾਤਰਾ ‘ਕਿਤਾਬ ਜਾਰੀ ।
May 1st, 2021 | Post by :- | 380 Views
ਐਡਵੋਕੇਟ ਸੰਧੂ ਵਲੋਂ ਤਿਆਰ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਜੀਵਨ ਯਾਤਰਾ’ ਕਿਤਾਬ ਜਾਰੀ
ਅੰਮ੍ਰਿਤਸਰ 1 ਮਈ 2021–ਕੁਲਜੀਤ ਸਿੰਘ
 ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਉਨਾਂ ਦੀ ਯਾਦ ਵਿੱਚ ਐਡਵੋਕੇਟ ਹਰਪ੍ਰੀਤ ਸੰਧੂ ਵਲੋਂ ਵਿਸ਼ੇਸ਼ ਤੌਰ ’ਤੇ ਆਪਣੀਆਂ ਤਸਵੀਰਾਂ ਨਾਲ ਤਿਆਰ ਕੀਤੀ ਗਈ ਕੌਫੀ ਟੇਬਲ ਬੁੱਕ ਨੂੰ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਲੋਕਸਭਾ ਮੈਂਬਰ ਸ: ਗੁਰਜੀਤ ਸਿੰਘ ਔਜਲਾ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਦੇ ਚੇਅਰਮੈਨ ਪ੍ਰੋ: ਐਸ.ਐਸ. ਮਰਵਾਹਾ ਵਲੋਂ ਲੋਕ ਅਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸ੍ਰੀ ਸੁਨੀਲ ਦੱਤੀ, ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀਮਤੀ ਕੋਮਲ ਮਿੱਤਲ, ਚੇਅਮਰੈਨ ਸ੍ਰੀ ਜੁਗਲ ਕਿਸ਼ੋਰ ਅਤੇ ਹੋਰ ਸਖ਼ਸ਼ੀਅਤਾਂ ਹਾਜ਼ਰ ਸਨ।
 ਸ: ਔਜਲਾ ਨੇ ਇਸ ਮੌਕੇ ਕਿਤਾਬ ਸੰਪਾਦਿਤ ਕਰਨ ਲਈ ਐਡਵੋਕੇਟ ਹਰਪ੍ਰੀਤ ਸੰਧੂ ਦੀ ਸਰਾਹਨਾ ਕਰਦਿਆਂ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਇਨਾਂ ਦੁਆਰਾ ਤਿਆਰ ਕੀਤੀ ਇਹ ਕੀਤਾਬ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਸਾਹਿਬ ਦੇ ਪਵਿੱਤਰ ਜੀਵਨ ਯਾਤਰਾ ਤੋਂ ਰੂਬਰੂ ਕਰਵਾਏਗੀ। ਉਨਾਂ ਕਿਹਾ ਕਿ ਕਿਤਾਬ ਵਿੱਚ ਗੁਰੂ ਸਾਹਿਬਾਨ ਨਾਲ ਸਬੰਧਤ ਗੁਰੂਦੁਆਰਿਆਂ ਦੀਆਂ ਐਡਵੋਕੇਟ ਸੰਧੂ ਦੁਆਰਾ ਖਿੱਚੀਆਂ ਗਈਆਂ ਖੂਬਸੂਰਤ ਤਸਵੀਰਾਂ ਕੀਤਾਬ ਨੂੰ ਹੋਰ ਵੀ ਸ਼ਾਨਦਾਰ ਬਣਾ ਦਿੰਦੀਆਂ ਹਨ। ਸ: ਔਜਲਾ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਅਸੀਂ ਗੁਰੂ ਸਾਹਿਬ ਜੀ ਦੀ ਜਨਮ ਧਰਤੀ ਦੇ ਵਾਸੀ ਹਾਂ। ਉਨਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਵਿਸ਼ੇਸ਼ ਤੌਰ ਤੇ ਇਹ ਦਿਹਾੜਾ ਮਨਾ ਰਹੀ ਹੈ।
ਇਸ ਮੌਕੇ ਵਿਧਾਇਕ ਸ੍ਰੀ ਸੁਨੀਲ ਦੱਤੀ ਨੇ ਐਡਵੋਕੇਟ ਸੰਧੂ ਨੂੰ ਵਧਾਈ ਦਿੰਦੇ ਇਸ ਉਪਰਾਲੇ ਦੀ ਪ੍ਰਸੰਸ਼ਾ ਕੀਤੀ। ਡਿਪਟੀ ਕਮਿਸ਼ਨ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਆਪਣੇ ਸੰਬੋਧਨ ਵਿੱਚ ਗੁਰੂ ਸਾਹਿਬ ਨੂੰ ਯਾਦ ਕਰਦਿਆਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸਾਨੂੰ ਮਿਲਿਆ ਹੈ। ਉਨਾਂ ਕਿਹਾ ਕਿ ਗੁਰੂ ਸਾਹਿਬ ਕਿਰਪਾ ਕਰਨ ਅਤੇ ਸਾਨੂੰ ਇਸ ਕੋਰੋਨਾ ਦੇ ਸੰਕਟ ਵਿਚੋਂ ਕੱਢਣ। ਇਸ ਮੌਕੇ ਲਾਇਬ੍ਰੇਰੀਅਨ ਸ੍ਰੀਮਤੀ ਪ੍ਰਭਜੋਤ ਕੌਰ, ਲੈਫ: ਜੇ.ਐਸ. ਢਿਲੋਂ, ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀ ਵਾਲੇ ਅਤੇ ਹੋਰ ਪਤਵੰਤੇ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।