ਸੋਨੀ ,ਡੀ ਸੀ ਅਤੇ ਪੁਲਿਸ ਕਮਿਸ਼ਨਰ ਗੁਰੂਦਵਾਰਾ ਗੁਰੂ ਕ ਮਹਿਲ ਵਿੱਖੇ ਹੋਏ ਨਤਮਸਤਕ ।
May 1st, 2021 | Post by :- | 356 Views
ਸੋਨੀ, ਡੀ.ਸੀ. ਅਤੇ ਪੁਲਿਸ ਕਮਿਸ਼ਨਰ ਗੁਰੂਦੁਆਰਾ ਗੁਰੂ ਕੇ ਮਹਿਲ ਵਿਖੇ ਨਤਮਸਤਕ
ਗੁਰੂ ਸਾਹਿਬ ਜੀ ਦੀ ਪਵਿੱਤਰ ਧਰਤੀ ਦੀ ਸੇਵਾ ਕਰਨਾ ਇਕ ਅਦਭੁੱਤ ਅਹਿਸਾਸ -ਸੋਨੀ
ਅੰਮ੍ਰਿਤਸਰ 1 ਮਈ 2021–ਕੁਲਜੀਤ ਸਿੰਘ
  ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕੈਬਨਿਟ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਪੰਜਾਬ ਸਰਕਾਰ ਵਲੋਂ ਗੁਰੂ ਜੀ ਦੇ ਜਨਮ ਅਸਥਾਨ ਗੁਰੂਦੁਆਰਾ ਗੁਰੂ ਕੇ ਮਹਿਲ ਪਹੁੰਚ ਕੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਅਤੇ ਸ੍ਰੀ ਵਿਕਾਸ ਸੋਨੀ ਵੀ ਗੁਰੂਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਸੋਨੀ ਨੇ ਪ੍ਰਸ਼ਾਦ ਅਤੇ ਰੁਮਾਲਾ ਭੇਟ ਕੀਤਾ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।
ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੈਂ ਹਿੰਦ ਦੀ ਰੱਖਿਆ ਕਰਨ ਵਾਲੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਅਸਥਾਨ ਦੀ ਸੇਵਾ ਕਰ ਸਕਿਆ ਹਾਂ। ਮੇਰਾ ਵਿਧਾਨਸਭਾ ਹਲਕਾ ਭਾਗਾਂ ਵਾਲਾ ਹੈ ਜਿਸ ਨੂੰ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਹੋਈ ਹੈ। ਉਨਾਂ ਕਿਹਾ ਕਿ ਅੱਜ ਮੈਂ ਜਿਥੇ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਨੂੰ ਯਾਦ ਕਰਦਾ ਹੋਇਆ ਸਤਿਕਾਰ ਭੇਟ ਕਰਨ ਆਇਆ ਹਾਂ, ਉਥੇ ਅਰਦਾਸ ਕੀਤੀ ਹੈ ਕਿ ਗੁਰੂ ਸਾਹਿਬ ਕਿਰਪਾ ਕਰਨ ਅਤੇ ਅਸੀਂ ਕੋਰੋਨਾ ਰੂਪੀ ਸੰਕਟ ਵਿਚੋਂ ਬਾਹਰ ਨਿਕਲ ਸਕੀਏ। ਉਨਾਂ ਕਿਹਾ ਕਿ ਜੇ ਅੱਜ ਕੋਰੋਨਾ ਦਾ ਖ਼ਤਰਾ ਨਾ ਹੁੰਦਾ ਤਾਂ ਪੰਜਾਬ ਸਰਕਾਰ ਵਲੋਂ ਬਹੁਤ ਵੱਡੇ ਸਮਾਗਮ ਸਮੁੱਚੇ ਪੰਜਾਬ ਵਿੱਚ ਕਰਵਾਏ ਜਾਣੇ ਸਨ। ਪਰ ਹੁਣ ਡਾਕਟਰੀ ਹਦਾਹਿਤਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਪੰਜਾਬ ਵਲੋਂ ਆਨਲਾਈਨ ਸਮਾਗਮ ਸਾਰਾ ਮਹੀਨਾ ਕਰਵਾਏ ਜਾਣੇ ਹਨ। ਜਿਸਦੀ ਸ਼ੁਰੂਆਤ ਅੱਜ ਉਨਾਂ ਨੇ ਕੀਤੀ ਹੈ।  ਇਸ ਮੌਕੇ ਗੁਰੂਦੁਆਰਾ ਪ੍ਰਬੰਧਕਾਂ ਵਲੋਂ ਸ੍ਰੀ ਸੋਨੀ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਸਰੋਪੇ ਦੇ ਕੇ ਸਨਮਾਨਤ ਕੀਤਾ ਗਿਆ। ਗੁਰੂਦੁਆਰਾ ਕੰਪਲੈਕਸ ਵਿੱਚ ਇਸ ਮੌਕੇ ਬਾਬਾ ਸੁੱਚਾ ਸਿੰਘ ਕਿਲਾ ਆਨੰਦਗੜ੍ਹ ਵਾਲੇ, ਬਾਬਾ ਸਤਨਾਮ ਸਿੰਘ, ਬਾਬਾ ਵਾਹਿਗੁਰੂ ਸਿੰਘ, ਬਾਬਾ ਬਲਜੀਤ ਸਿੰਘ, ਬਾਬਾ ਚੰਨਾ ਸਿੰਘ ਵਲੋਂ ਵੀ ਸ੍ਰੀ ਸੋਨੀ ਅਤੇ ਆਏ ਪਤਵੰਤਿਆਂ ਨੂੰ ਸਰੋਪੇ ਭੇਟ ਕੀਤੇ ਗਏ।•

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।