ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 5 ਮਈ ਨੂੰ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਦਾ ਜੱਥਾ ਦਿੱਲੀ ਮੋਰਚੇ ਲਈ ਬਿਆਸ ਤੋਂ ਹੋਵੇਗਾ ਰਵਾਨਾ ।
May 4th, 2021 | Post by :- | 38 Views
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਜਿਲ੍ਹਾ ਅੰਮ੍ਰਿਤਸਰ ਦੇ ਵੱਖ ਵੱਖ ਜੋਨਾ ਵਿੱਚ ਮੀਟਿੰਗਾਂ ਕਰਕੇ ਦਿੱਲੀ ਮੋਰਚੇ ਦੀ ਤਿਆਰੀ ਕੀਤੀ ਮੁਕਮਲ,ਕੱਲ 5 ਮਈ ਨੂੰ ਹਜਾਰਾਂ ਕਿਸਾਨਾਂ ਮਜ਼ਦੂਰਾਂ ਦਾ ਜੱਥਾ ਬਿਆਸ ਪੁਲ ਤੋਂ ਹੋਵੇਗਾ ਰਵਾਨਾ।
 ਜੰਡਿਆਲਾ ਗੁਰੂ ਕੁਲਜੀਤ ਸਿੰਘ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ,ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ,ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਦਿੱਲੀ ਮੋਰਚੇ ਨੂੰ ਹੋਰ ਤੇਜ ਕਰਨ ਲਈ ਅੰਮ੍ਰਿਤਸਰ ਜਿਲੇ ਦੇ ਵੱਖ ਵੱਖ ਜੋਨ ਨਾਂ ਦੇ ਪਿੰਡ ਪੱਧਰ ਤੱਕ ਕਿਸਾਨਾਂ,ਮਜਦੂਰਾਂ, ਨੌਜਵਾਨਾਂ,ਬੀਬੀਆਂ ਦੀ ਲਾਮਬੰਦੀ ਕਰਦਿਆ ਦਿੱਲੀ ਮੋਰਚੇ ਵਿਚ ਸ਼ਾਮਲ ਹੋਣ ਲਈ 5 ਮਈ ਦੇ ਜੱਥੇ ਦੀ ਤਿਆਰੀ ਪੂਰੀ ਤਰ੍ਹਾਂ ਮੁਕੰਮਲ ਕਰ ਲਈ ਗਈ ਹੈ।ਜਿਸ ਵਿਚ ਹਜਾਰਾਂ ਕਿਸਾਨਾਂ,ਮਜਦੂਰਾਂ,ਬੀਬੀਆਂ ਦਾ ਜੱਥਾ 5 ਮਈ ਨੂੰ ਬਿਆਸ ਪੁਲ ਅੰਮ੍ਰਿਤਸਰ ਤੋਂ ਟਰੈਕਟਰ ਟਰਾਲੀਆਂ ਲੈਕੇ ਦਿੱਲੀ ਮੋਰਚੇ ਲਈ ਰਵਾਨਾ ਹੋਵੇਗਾ।ਇਹ ਮੋਰਚਾ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤਕ ਜਾਰੀ ਰਹੇਗਾ।ਕਿਸਾਨ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ਲੋਕ ਵਿਰੋਧੀ ਰਵੱਈਏ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਲਾਕਡਾਉਨ ਕਰੋਨਾ ਦਾ ਹੱਲ ਨਹੀਂ।ਇਸ ਵਿਗਿਆਨਕ ਤਰੀਕੇ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ।ਲਾਕਡਾਉਨ ਲਗਾ ਕੇ ਲੋਕਾ ਨੂੰ ਬੇਰੁਜਗਾਰੀ ਤੇ ਭੁੱਖਮਰੀ ਵੱਲ ਧੱਕਿਆ ਜਾ ਰਿਹਾ ਹੈ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।