ਆਜ਼ਾਦੀ 75 ਸਾਲਾਂ ਸਮਾਗਮਾਂ ਦੇ ਤਹਿਤ ਸਕੂਲ ਪੱਧਰ ਤੇ ਕਰਵਾਏ ਜਾਣਗੇ ਵਿੱਦਿਅਕ ਮੁਕਾਬਲੇ ।
May 4th, 2021 | Post by :- | 107 Views
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਕੂਲ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ
 ਅਜਾਦੀ ਦੇ 75 ਸਾਲਾ ਸਮਾਗਮਾਂ ਤਹਿਤ ਸਕੂਲ ਪੱਧਰ ਤੇ ਕਰਵਾਏ ਜਾਣਗੇ ਵਿਦਿਅਕ ਮੁਕਾਬਲੇ
ਅੰਮ੍ਰਿਤਸਰ, 4 ਮਈ (ਕੁਲਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰ ਲੈ ਕੇ ਪੂਰਾ ਸਾਲ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਅਤੇ ਜਗਤਾਰ ਸਿੰਘ ਡਾਇਰੈਕਟਰ ਸਟੇਟ ਕਾਊਂਸਲ ਆਫ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ ਪੰਜਾਬ ਦੀ ਦੇਖ ਰੇਖ ਹੇਠ ਚਾਰ ਵੱਖ ਵੱਖ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਛੇਵੀ ਤੋਂ ਅੱਠਵੀ ਤੱਕ ਇਕ ਗਰੁੱਪ ਅਤੇ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਦੂਸਰੇ ਗਰੁੱਪ ਦੇ ਵਿਦਿਅਕ ਮੁਕਾਬਲੇ ਕੋੋਵਿਡ-19 ਦੇ ਚਲਦਿਆਂ ਆਨਲਾਈਨ ਕਰਵਾਏ ਜਾਣਗੇ ਅਤੇ ਸਕੂਲ ਖੁੱਲਣ ਦੀ ਹਾਲਤ ਵਿੱਚ ਇਹ ਮੁਕਾਬਲੇ ਆਫਲਾਈਨ ਹੋਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਅਤੇ ਸੁਸ਼ੀਲ ਕੁਮਾਰ ਤੁੱਲੀ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਸਕੂਲ ਪੱਧਰ ਤੇ ਕਰਵਾਏ ਜਾਣ ਵਾਲੇ ਮੁਕਾਬਲਿਆਂ ਦੇ ਪਹਿਲੀ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ, ਬਲਾਕ ਪੱਧਰ ਮੁਕਾਬਲੇ ਵਿੱਚ ਭਾਗ ਲੈਣਗੇ ਅਤੇ ਬਲਾਕ ਪੱਧਰੀ ਮੁਕਾਬਲੇ ਤੋਂ ਬਾਅਦ ਜ਼ਿਲ਼੍ਹਾ ਅਤੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਕਲਾ ਦਾ ਲੋਹਾ ਮੰਨਵਾਉਣਗੇ।ਉਨ੍ਹਾਂ ਦੱਸਿਆ ਕਿ ਇੰਨਾਂ ਮੁਕਾਬਲਿਆਂ ਵਿੱਚ ਸਾਰੇ ਸਕੂਲਾਂ ਵਲੋਂ ਭਾਗ ਲੈਣਾ ਜਰੂਰੀ ਹੈ ਇਸ ਸੰਬੰਧੀ ਬਲਾਕ ਪੱਧਰ ਤੇ ਪ੍ਰਿੰਸੀਪਲ ਸਹਿਬਾਨ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਜੋ ਸਕੂਲ ਮੁਖੀਆਂ ਨਾਲ ਤਾਲਮੇਲ ਕਰਕੇ ਇੰਨ੍ਹਾਂ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਗੇ। ਇੰਨਾਂ ਮੁਕਾਬਲਿਆਂ ਦੀ ਰੂਪਰੇਖਾ ਬਾਰੇ ਦੱਸਦਿਆਂ ਜ਼ਿਲ੍ਹਾ ਨੋਡਲ ਅਫਸਰ ਮੈਡਮ ਆਦਰਸ਼ ਸ਼ਰਮਾ ਨੇ ਦੱਸਿਆ ਕਿ ਪਹਿਲੇ ਗੇੜ ਵਿੱਚ ਸਕੂਲ ਪੱਧਰ ਤੇ ਲੇਖ ਲਿਖਣ ਮੁਕਾਬਲੇ 31 ਮਈ ਤੱਕ ਕਰਵਾਏ ਜਾਣਗੇ ਜਦਕਿ ਕਵਿਤਾ ਉਚਾਰਣ ਮੁਕਾਬਲੇ 1 ਜੂਨ ਤੋਂ 30 ਜੂਨ ਤੱਕ, ਸਲੋਗਣ ਲਿਖਣ ਮੁਕਾਬਲੇ 1 ਜੁਲਾਈ ਤੋਂ 31 ਜੁਲਾਈ ਤੱਕ ਅਤੇ ਭਾਸ਼ਣ ਮੁਕਾਬਲੇ 1 ਅਗਸਤ ਤੋਂ 31 ਅਗਸਤ ਤੱਕ ਕਰਵਾਏ ਜਾਣਗੇ।
ਪੰਜਾਬ ਸਰਕਾਰ ਦੇ ਅਜਾਦੀ ਦੇ 75 ਸਾਲਾ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਵੀ ਵਿਦਿਅਕ ਮੁਕਾਬਲੇ ਕਰਵਾਏ ਜਾਣਗੇ ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਅਤੇ ਸੁਸ਼ੀਲ ਕੁਮਾਰ ਤੁੱਲੀ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਦੇਸ਼ ਦੀ ਅਜਾਦੀ ਦੇ 75 ਸਾਲਾ ਸਮਾਗਮਾਂ ਤਹਿਤ ਸਿੱਖਿਆ ਵਿਭਾਗ ਵਲੋਂ ਸਕੂਲ਼ ਪੱਧਰ ਤੋਂ ਲੈ ਕੇ ਸੂਬਾਈ ਪੱਧਰੀ ਪਹਿਲੀ ਤੋਂ ਬਾਰਵੀ ਜਮਾਤ ਤੱਕ ਦੇ ਵਿਦਿਆਰਥੀਆਂ ਦੇ 11 ਵੱਖ ਵੱਖ ਵਿਦਿਅਕ ਮੁਕਾਬਲੇ ਕਰਵਾਏ ਜਾਣਗੇ। ਜਿਸ ਸੰਬੰਧੀ ਵਿਸਥਾਰ ਵਿੱਚ ਦੱਸਦਿਆਂ ਮੈਡਲ ਆਦਰਸ਼ ਸ਼ਰਮਾ ਜ਼ਿਲ੍ਹਾ ਨੋਡਲ ਅਫਸਰ ਨੇ ਦੱਸਿਆ ਕਿ ਪਹਿਲੇ ਗੇੜ ਵਿੱਚ ਦੇਸ਼ ਦੀ ਅਜਾਦੀ ਸੰਗਰਾਮ ਨੂੰ ਲੈ ਕੇ 10 ਮਈ ਤੱਕ ਸਕੂਲ ਪੱਧਰੀ ਭਾਸ਼ਣ ਮੁਕਾਬਲੇ ਆਯੋਜਿਤ ਹੋਣਗੇ ਜਦਕਿ 11 ਮਈ ਤੋਂ 20 ਮਈ ਤੱਕ ਬਲਾਕ, 21 ਮਈ ਤੋਂ 31 ਮਈ ਤੱਕ ਤਹਿਸੀਲ, 2 ਤੋਂ 5 ਅਗਸਤ ਤੱਕ ਜ਼ਿਲਾ੍ਹ ਪੱਧਰੀ ਅਤੇ 12 ਅਗਸਤ ਤੋਂ 15 ਅਗਸਤ ਤੱਕ ਸੂਬਾ ਪੱਧਰੀ ਵਿਦਿਅਕ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਕੂਲ ਪੱਧਰ ਤੋਂ ਲੈ ਕੇ ਸੂਬਾ ਪੱਧਰੀ ਜੇਤੂ ਵਿਦਿਆਰਥੀਆਂ ਨੂੰ  ਵਿਭਾਗਾਂ ਵਲੋਂ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।