ਵਿਦਿਅਕ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਲੇਖ ਰਚਨਾ ਰਾਹੀਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
May 7th, 2021 | Post by :- | 95 Views

ਅੰਮ੍ਰਿਤਸਰ, 6 ਮਈ ( ਮਨਬੀਰ ) ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਤੇ ਮਨਾਉਂਦਿਆਂ ਵੱਖ ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਪੰਜਾਬ ਸਰਕਾਰ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਪੂਰਾ ਸਾਲ ਚਲਾਉਣ ਦੀ ਪ੍ਰੋਗਰਾਮ ਉਲੀਕੇ ਗਏ ਹਨ ਇਸੇ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਮੂਹ ਸਰਕਾਰੀ ਸਕੁਲਾਂ ਦੇ ਵਿਦਿਆਰਥੀਆਂ ਦੇ ਵੱਖ ਵੱਖ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ ਇਸੇ ਕੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ ਵੱਖ ਸਰਕਾਰੀ ਸਕੁਲਾਂ ਵਿੱਚ ਵਿਦਿਅਕ ਮੁਕਾਬਲਿਅ ਦੀ ਲੜੀ ਤਹਿਤ ਦੂਸਰੇ ਦਿਨ ਵੀ ਲੇਖ ਰਚਨਾ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਲੇਖ ਰਚਾਨ ਰਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ, ਸੁਸ਼ੀਲ ਕੁਮਾਰ ਤੁੱਲੀ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਦੀ ਅਗਵਾਈ ਹੇਠ ਜ਼ਿਲ਼੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਕਰਵਾਏ ਲੇਖ ਰਚਨਾ ਮੁਕਬਾਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫਸਰ ਮੈਡਮ ਆਦਰਸ਼ ਨੇ ਦੱਸਿਆ ਕਿ ਇੰਨਾਂ ਆਨਲਾਈਨ ਮੁਕਾਬਲਿਆਂ ਵਿੱਚ ਵਿਦਿਆਰਥੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। 31 ਮਈ ਤੱਕ ਚੱਲਣ ਵਾਲੇ ਲੇਖ ਮੁਕਾਬਲਿਆਂ ਦੇ ਸਕੂਲ ਪੱਧਰ ਦੇ ਜੇਤੂ ਵਿਦਿਆਰਥੀ ਬਲਾਕ , ਤਹਿਸੀਲ, ਜ਼ਿਲ਼੍ਹਾ ਤੇ ਰਾਜਪੱਧਰੀ ਮੁਕਾਬਲਿਆਂ ਵਿੱਚ ਹਿਸਾ ਲੈਣਗੇ ਹਰੇਕ ਪੱਧਰ ਦੇ ਜੇਤੂ ਵਿਦਿਆਰਥੀਆਂ ਨੂੰ ਵਿਭਾਗ ਵਲੋਂ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ, ਰਜਿੰਦਰ ਸਿੰਘ ਏ.ਸੀ.ਐਮ. ਹਾਜਰ ਸਨ। ਤਸਵੀਰ ਕੈਪਸ਼ਨ: 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬiਲ਼ਆਂ ਦੇ ਲੇਖ ਰਚਨਾ ਮੁਕਾਬਲਿਆਂ ਵਿੱਚ ਆਨਲਾਈਨ ਹਿਸਾ ਲੈਂਦੇ ਹੋਏ ਸਰਕਾਰੀ ਸਕੂਲਾਂ ਦੇ ਵਿਦਿਆਰਥੀ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।