ਮੰਤਰੀ ਸ੍ਰ ਹਰਭਜਨ ਸਿੰਘ ਈਟੀਓ ਤੇ ਪਾਰਟੀ ਹਾਈ ਕਮਾਂਡ ਵੱਲੋਂ ਬਤੌਰ ਹਲਕਾ ਵਾਈਸ ਕੁਆਰਡੀਨੇਟਰ ਨਿਯੁਕਤ ਕਰਨ ਤੇ ਮੈਡਮ ਸਰਬਜੀਤ ਕੌਰ ਨੇ ਕੀਤਾ ਧੰਨਵਾਦ।
May 20th, 2026 | Post by :- | 9 Views

 

ਮੰਤਰੀ ਸ੍ਰ ਹਰਭਜਨ ਸਿੰਘ ਈਟੀਓ ਤੇ ਪਾਰਟੀ ਹਾਈ ਕਮਾਂਡ ਵੱਲੋਂ ਬਤੌਰ ਹਲਕਾ ਵਾਈਸ ਕੁਆਰਡੀਨੇਟਰ ਨਿਯੁਕਤ ਕਰਨ ਤੇ ਮੈਡਮ ਸਰਬਜੀਤ ਕੌਰ ਨੇ ਕੀਤਾ ਧੰਨਵਾਦ।

ਜੰਡਿਆਲਾ ਗੁਰੂ 20 ਮਈ (ਕੁਲਜੀਤ ਸਿੰਘ ) ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਪਾਰਟੀ ਲਈ ਕੰਮ ਕਰ ਰਹੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ ਇਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆ ਹੋਇਆ ਮੈਡਮ ਸਰਬਜੀਤ ਕੌਰ ਨੇ ਅੱਗੇ ਦੱਸਿਆ ਕਿ ਅੱਜ ਆਮ ਪਾਰਟੀ ਪੰਜਾਬ ਵੱਲੋਂ ਅਹੁਦੇਦਾਰਾਂ ਦੀ ਜਿਹੜੀ ਲਿਸਟ ਜਾਰੀ ਕੀਤੀ ਗਈ ਜਿਸ ਵਿੱਚ ਮੈਨੂੰ ਬਤੌਰ ਹਲਕਾ ਜੰਡਿਆਲਾ ਗੁਰੂ ਤੋਂ ਸੋਸ਼ਲ ਮੀਡੀਆ ਵਾਈਸ ਕੁਆਂਡੀਨੇਟਰ ਨਿਯੁਕਤ ਕੀਤਾ ਗਿਆ ਮੈਂ ਆਪਣੀ ਇਸ ਨਿਯੁਕਤੀ ਤੇ ਮੰਤਰੀ ਸ੍ਰ ਹਰਭਜਨ ਸਿੰਘ ਈ ਟੀ ਓ ਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਹਾਈ ਕਮਾਂਡ ਤੇ ਸ਼ੋਸ਼ਲ ਮੀਡੀਆ ਮਾਂਝਾ ਜੋਨ ਪ੍ਰਧਾਨ ਪ੍ਰੀਤ ਸਿੰਘ ਘਰਿਆਲੀ ਦਾ ਧੰਨਵਾਦ ਕਰਦੀ ਹਾਂ। ਮੈਡਮ ਸਰਬਜੀਤ ਕੌਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਵਿੱਚ ਹੀ ਅਜਿਹਾ ਹੋਣਾ ਸੰਭਵ ਹੈ ਜਿਸ ਵਿੱਚ ਆਮ ਘਰਾਂ ਦੇ ਪਾਰਟੀ ਪ੍ਰਤੀ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਪਾਰਟੀ ਵਿੱਚ ਉੱਚ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ। ਜਿਸ ਵਿੱਚ ਪਹਿਲਾਂ ਮੈਂ ਆਮ ਵਰਕਰ ਬਤੌਰ ਪਾਰਟੀ ਲਈ ਸੇਵਾ ਨਿਭਾਈ ਹੈ ਅਤੇ ਫਿਰ ਮੈਨੂੰ ਬਲਾਕ ਕੁਆਂਡੀਨੇਟਰ ਲਗਾਇਆ ਗਿਆ ਅਤੇ ਅੱਜ ਮੈਨੂੰ ਪ੍ਰਮਾਤਮਾ ਦੀ ਕਿਰਪਾ ਨਾਲ ਹਲਕੇ ਦੀ ਸੋਸਲ ਮੀਡੀਆ ਵਾਈਸ ਕੁਆਂਡੀਨੇਟਰ ਲਗਾਇਆ ਗਿਆ ਹੈ ! ਅੱਗੇ ਮੈਡਮ ਸਰਬਜੀਤ ਕੌਰ ਨੇ ਕਿਹਾ ਕਿ ਹਾਈਕਮਾਂਡ ਵੱਲੋਂ ਮਿਲੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਦਾ ਯਤਨ ਕਰਾਂਗੀ ਅੱਗੇ ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਕੀਤੇ ਗਏ ਵਿਕਾਸ ਕਾਰਜਾਂ ਤੇ ਨਗਰ ਕੌਂਸਲ ਦੀਆਂ ਚੋਣਾਂ ਲੜ੍ਹ ਰਹੀ ਹੈ ਅਤੇ ਪੂਰੇ ਬਹੁਮਤ ਨਾਲ ਨਗਰ ਕੌਂਸਲ ਚੋਣਾਂ ਚ ਜਿੱਤ ਹਾਸਲ ਕਰਕੇ ਲੋਕਾਂ ਦੀ ਸੇਵਾ ਵਿੱਚ ਹਾਜਰ ਹੋਵੇਗੀ ਅਤੇ 2027 ਵਿੱਚ ਵੀ ਵਿਕਾਸ ਤੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ ਟੀ ਓ ਜੰਡਿਆਲਾ ਗੁਰੂ ਹਲਕੇ ਤੋਂ ਵੱਡੇ ਲੀਡ ਨਾਲ ਜਿੱਤ ਹਾਸਲ ਕਰਨਗੇ।

कृपया अपनी खबरें, सूचनाएं या फिर शिकायतें सीधे news4himachal@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।