ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਖਡੂਰ ਸਾਹਿਬ ਦੀ ਅਹਿਮ ਮੀਟਿੰਗ ਪਿੰਡ ਧਾਰੜ ਵਿਖੇ ਹੋਈ ।
May 22nd, 2021 | Post by :- | 95 Views

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਖਡੂਰ ਸਾਹਿਬ ਦੀ ਪਿੰਡ ਧਾਰੜ ਵਿੱਖੇ ਹੋਈ ਮੀਟਿੰਗ ।
ਜੰਡਿਆਲਾ ਗੁਰੂ ਕੁਲਜੀਤ ਸਿੰਘ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਖਡੂਰ ਸਾਹਿਬ ਦੇ ਕਿਸਾਨ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਿੰਡ ਧਾਰੜ ਦੇ ਗੁਰੂਦੁਆਰਾ ਸਾਹਿਬ ਵਿਖੇ ਕੀਤੀ ਗਈ । ਜਿਸ ਦੀ ਅਗਵਾਈ ਜੋਨ ਪ੍ਰਧਾਨ ਦਿਆਲ ਸਿੰਘ ਮੀਆਵਿੰਡ ਜ਼ੋਨ ਸਕੱਤਰ ਲਖਬੀਰ ਸਿੰਘ ਵੈਰੋਵਾਲ ,ਜ਼ਿਲਾ ਆਗੂ , ਬੀਬੀ ਰਣਜੀਤ ਕੌਰ ਕੱਲਾ ਅਤੇ ਜ਼ੋਨ ਖਜਾਨਚੀ ਮੁਖਤਾਰ ਸਿੰਘ ਬਿਹਾਰੀਪੁਰ ਵੱਲੋਂ ਕੀਤੀ ਗਈ । ਮੀਟਿੰਗ ਵਿੱਚ ਪਿੰਡਾਂ ਦੇ ਕਿਸਾਨ , ਮਜ਼ਦੂਰ ਅਤੇ ਬੀਬੀਆਂ ਨੇ ਆਗੂਆਂ ਦੇ ਵਿਚਾਰ ਸੁਣੇ । ਮੀਟਿੰਗ ਵਿੱਚ ਜਥੇਬੰਦੀ ਦੇ ਵਿਧੀ ਵਿਧਾਨ ਅਨੁਸਾਰ ਆਗੂਆਂ ਵੱਲੋਂ ਵੱਖ-ਵੱਖ ਪਿੰਡਾਂ ਦੇ ਫੰਡਾਂ ਦਾ ਹਿਸਾਬ ਕਿਤਾਬ ਲਿਆ ਗਿਆ ਅਤੇ ਪੁਰਾਣੀਆਂ ਇਕਾਈਆਂ ਭੰਗ ਕਰਕੇ ਦੁਬਾਰਾ ਨਵੀਆਂ ਇਕਾਈਆਂ ਦੀ ਚੋਣ ਕੀਤੀ ਗਈ ਅਤੇ ਨਾਲ ਦੀ ਨਾਲ ਜ਼ੋਨ ਦੇ ਫੰਡ ਦਾ ਹਿਸਾਬ ਕਿਤਾਬ ਦਿੱਤਾ ਗਿਆ । ਮੀਟਿੰਗ ਵਿੱਚ ਆਗੂਆਂ ਵਲੋਂ ਕਿਸਾਨਾਂ ਨੂੰ ਬਹੁਤ ਡੂੰਘਾਈ ਵਿੱਚ ਕਿਸਾਨ ਮਾਰੂ ਬਿੱਲਾਂ ਬਾਰੇ ਜਾਣੂ ਕਰਵਾਇਆ । ਕਿਸਾਨ ਆਗੂਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਦਿੱਲੀ ਤੋਂ ਵਾਇਆ ਤਰਨਤਾਰਨ, ਅੰਮ੍ਰਿਤਸਰ, ਊਨਾ ਹਾਈਵੇ ਕੱਢਿਆ ਜਾ ਰਿਹਾ ਹੈ ਤੇ ਸਰਕਾਰ ਕਿਸਾਨਾਂ ਦੀਆਂ ਜ਼ਮੀਨਾ
ਨੂੰ ਕੌਡੀਆਂ ਦੇ ਭਾਅ ਖਰੀਦਣਾ ਚਾਹੁੰਦੀ ਹੈ ਜੋ ਕਿਸੇ ਵੀ ਕੀਮਤ ਤੇ ਕਿਸਾਨਾਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਉਸ ਮਸਲੇ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ । ਪੰਜਾਬ ਵਿੱਚ ਕਣਕ ਦੀ ਫਸਲ ਦੀ ਰਾਸ਼ੀ ਵੀ ਕਿਸਾਨਾਂ ਨੂੰ ਅਜੇ ਤੱਕ ਨਹੀਂ ਦਿੱਤੀ ਗਈ ,ਜਿਸ ਨਾਲ ਕਿਸਾਨ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਉਹਨਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਲਦ ਤੋਂ ਜਲਦ ਕਣਕ ਦੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ਤੇ ਪੰਜਾਬ ਵਿੱਚ ਰੋਸ ਮੁਜ਼ਾਹਰੇ ਕੀਤੇ ਜਾਣਗੇ । ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ । ਇਸਦੇ ਨਾਲ ਦਿੱਲੀ ਵਿੱਚ ਕਿਸਾਨ ਅੰਦੋਲਨ ਨੂੰ ਚਲਦੇ ਹੋਏ 26 ਮਈ ਨੂੰ ਪੂਰੇ 6 ਮਹੀਨੇ ਹੋਣ ਜਾ ਰਹੇ ਹਨ ਤੇ ਕੇਂਦਰ ਸਰਕਾਰ ਵਲੋਂ ਅਜੇ ਤੱਕ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਉਨ੍ਹਾਂ ਕਿਹਾ ਕਿ 28 ਮਈ ਨੂੰ ਜੋਨ ਖਡੂਰ ਸਾਹਿਬ ਵੱਲੋਂ ਵੱਡੇ ਪੱਧਰ ਤੇ ਕਾਫਲੇ ਦੇ ਰੂਪ ਵਿਚ ਦਿੱਲੀ ਨੂੰ ਕੂਚ ਕੀਤਾ ਜਾਵੇਗਾ। ਇਸਦੇ ਉਪਰੰਤ ਜ਼ਿਲਾ ਆਗੂ ਬੀਬੀ ਰਣਜੀਤ ਕੌਰ ਕੱਲਾ ਵੱਲੋਂ ਬੀਬੀਆਂ ਨੂੰ ਕਿਸਾਨੀ ਅੰਦੋਲਨ ਵਾਸਤੇ ਜਾਗਰੂਕ ਕੀਤਾ ਗਿਆ । ਇਸ ਮੌਕੇ ਪ੍ਰੈਸ ਸਕੱਤਰ ਹਰਜਿੰਦਰ ਸਿੰਘ ਘੱਗੇ, ਸਤਨਾਮ ਸਿੰਘ ਧਾਰੜ, ਅਮਰਜੀਤ ਸਿੰਘ,ਦਾਰਾ ਸਿੰਘ, ਕੁਲਦੀਪ ਸਿੰਘ ਜਲਾਲਾਬਾਦ, ਗੁਰਵਿੰਦਰ ਸਿੰਘ ਕੋਟਲੀ, ਸਤਨਾਮ ਸਿੰਘ ਜਲਾਲਾਬਾਦ, ਕੁਲਦੀਪ ਸਿੰਘ ਸ਼ਰਲੀ, ਤਰਸੇਮ ਸਿੰਘ ਏਕਲਗੱਡਾ,ਨਵਤੇਜ ਸਿੰਘ ਏਕਲਗੱਡਾ, ਸਤਨਾਮ ਸਿੰਘ ਖੋਜਕੀਪੁਰ, ਗੁਰਦੀਪ ਸਿੰਘ ਗਿੱਲ ਕਲੇਰ, ਅਤੇ ਗੁਰਮੀਤ ਸਿੰਘ ਉੱਪਲ ਆਦਿ ਆਗੂ ਹਾਜਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।