ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ 4 ਪਿੰਡਾਂ ਵਿੱਚ ਕਰੀਬ1 ਕਰੋੜ 25 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰਾਂ ਦੇ ਨੀਂਹ ਪੱਥਰ ਰੱਖੇ ।
May 25th, 2021 | Post by :- | 55 Views
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਚਾਰ ਪਿੰਡਾਂ ਵਿੱਚ ਕਰੀਬ 01 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰਾਂ ਦੇ ਨੀਂਹ ਪੱਥਰ ਰੱਖੇ
ਪ੍ਰੋਜੈਕਟਾਂ ਦੇ ਪੂਰੇ ਹੋਣ ਨਾਲ ਪਿੰਡਾਂ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ
ਐਸ ਏ ਐਸ ਨਗਰ, 25 ਮਈ ਕੁਲਜੀਤ ਸਿੰਘ
ਹਲਕੇ ਦੇ ਪਿੰਡਾਂ ਗੁਡਾਣਾ, ਮਾਣਕਪੁਰ ਕੱਲਰ,
ਮੋਟੇਮਾਜਰਾ ਅਤੇ ਤੰਗੋਰੀ ਵਿਖੇ ਕਰੀਬ 01 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਉਣ ਉਪਰੰਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ’ਤੇ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ ਤੇ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਪ੍ਰੋਜੈਕਟਾਂ ਦੇ ਪੂਰੇ ਹੋਣ ਨਾਲ ਪਿੰਡਾਂ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ।
ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਸਮਝਦੇ ਹੋਏ ਕੰਮ ਕਰਵਾਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਵੱਖ ਵੱਖ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸਟੇਡੀਅਮ, ਕਮਿਊਨਿਟੀ ਸੈਂਟਰ, ਧਰਮਸ਼ਾਲਾਵਾਂ, ਸਮਸ਼ਾਨਘਾਟ, ਗੰਦੇ ਪਾਣੀ ਦੀ ਨਿਕਾਸੀ, ਸਮਾਰਟ ਸਕੂਲ, ਗਲੀਆਂ ਨਾਲੀਆਂ ਪੱਕੀਆਂ ਕਰਨ,ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ, ਸਿਹਤ ਕੇਂਦਰਾਂ ਨੂੰ ਮਜ਼ਬੂਤ ਕਰਨ,  ਪਿੰਡਾਂ ਵਿੱਚ ਪਾਰਕ ਬਣਾਉਣ ਤੇ ਸਟਰੀਟ ਲਾਈਟਾਂ ਲਗਵਾਉਣ ਆਦਿ ਦੇ ਕੰਮ ਜੰਗੀ ਪੱਧਰ ਉੱਤੇ ਜਾਰੀ ਹਨ।
ਸ. ਸਿੱਧੂ ਨੇ ਕਿਹਾ ਕਿ ਕਿਹਾ ਕਿ ਕੋਵਿਡ-19 ਵਰਗੀ ਚੁਣੋਤੀ ਨੇ ਕਾਫੀ ਨੁਕਸਾਨ ਕੀਤਾ ਹੈ ਪ੍ਰੰਤੂ ਪੰਜਾਬ ਸਰਕਾਰ ਨੇ ਕੋਰੋਨਾ ਖ਼ਿਲਾਫ਼ ਜੰਗ ਦੇ ਨਾਲ-ਨਾਲ ਵਿਕਾਸ ਕਾਰਜਾਂ ਵਿੱਚ ਵੀ ਖੜੋਤ ਨਹੀਂ ਆਉਣ ਦਿੱਤੀ, ਜਿਸ ਕਾਰਨ ਅੱਜ ਰਾਜ ਦੇ ਹਰੇਕ ਸ਼ਹਿਰ ਅਤੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਝੁਲ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਹੀ ਸੂਬੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ ਤਾਂ ਜੋ ਪੰਜਾਬ ਦੇਸ਼ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋ ਜਿਹੜੇ ਪ੍ਰੋਜੈਕਟਾਂ ਉੱਤੇ ਕੰਮ ਕੀਤਾ ਜਾ ਰਿਹਾ ਹੈ, ਉਹਨਾਂ ਨਾਲ ਆਉਣ ਵਾਲੇ ਸਮੇਂ ਵਿੱਚ ਹਲਕੇ ਤੇ ਸੂਬੇ ਦੀ ਦਿੱਖ ਬਦਲ ਜਾਵੇਗੀ ਤੇ ਪਿੰਡਾਂ ਦੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ।
ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ, ਹਰਿੰਦਰ ਸਿੰਘ ਜੌਲੀ ਸਰਪੰਚ ਗੁਡਾਣਾ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਦਵਿੰਦਰ ਸਿੰਘ ਸਰਪੰਚ ਕੁਰੜਾ, ਜਸਵਿੰਦਰ ਕੌਰ ਸਰਪੰਚ ਮੋਟੇ ਮਾਜਰਾ, ਹਰਬੰਸ ਸਿੰਘ ਮੋਟੇਮਾਜਰਾ, ਬਖਸ਼ੀਸ਼ ਸਿੰਘ, ਤਰਸੇਮ ਸਿੰਘ ਸਰਪੰਚ ਗੀਗੇਮਾਜਰਾ, ਸੁਖਵਿੰਦਰ ਸਿੰਘ ਸਰਪੰਚ ਮਿੱਢੇਮਾਜਰਾ,
ਮਨਜੀਤ ਸਿੰਘ ਤੰਗੋਰੀ ਵਾਈਸ ਚੇਅਰਮੈਨ ਬਲਾਕ ਸੰਮਤੀ ਖਰੜ, ਮਹੇਸ਼ਵਰ ਸ਼ਾਰਦਾ ਐਕਸੀਅਨ ਪੰਚਾਇਤੀ ਰਾਜ, ਬੀ ਡੀ ਪੀ ਓ ਹਿਤੇਨ ਕਪਿਲਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।