ਉੱਘੇ ਸਮਾਜਸੇਵੀ ਹਰਪ੍ਰੀਤ ਸਿੰਘ ਆਹਲੂਵਾਲੀਆ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ।
May 26th, 2021 | Post by :- | 56 Views
ਉੱਘੇ ਸਮਾਜਸੇਵੀ ਹਰਪ੍ਰੀਤ ਸਿੰਘ ਆਹਲੂਵਾਲੀਆ ਆਮ।ਆਦਮੀ ਪਾਰਟੀ ਵਿੱਚ ਸ਼ਾਮਿਲ ।

ਜੰਡਿਆਲਾ ਗੁਰੂ ਕੁਲਜੀਤ ਸਿੰਘ
ਆਮ।ਆਦਮੀ ਪਾਰਟੀ ਦੀ ਅਹਿਮ ਮੀਟਿੰਗ ਚੰਡੀਗੜ ਵਿੱਖੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਤੇ ਹੋਈ ।ਇਸ ਵਿੱਚ ਅੰਮ੍ਰਿਤਸਰ ਦੇ ਉੱਘੇ ਸਮਾਜ ਸੇਵੀ ਹਰਪ੍ਰੀਤ ਸਿੰਘ ਆਹਲੂਵਾਲੀਆ ਨੂੰ ਉਨ੍ਹਾਂ ਦੀਆਂ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਭੂਮਿਕਾਵਾਂ ਨੂੰ ਮੁੱਖ ਰੱਖਦਿਆਂ ਗੁਰਮੀਤ ਸਿੰਘ ਹੇਅਰ ਐੱਮ ਐਲ ਏ ਬਰਨਾਲਾ ਅਤੇ ਹਰਚੰਦ ਸਿੰਘ ਬਰਸਟ ਸਕੱਤਰ ਪੰਜਾਬ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਉਹ ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦੇਵਾਂਗੇ ।ਇਸ ਮੌਕੇ ਹਰਭਜਨ ਸਿੰਘ ਸਾਬਕਾ ਈ ਟੀ ਓ ਪ੍ਰਧਾਨ ਸਾਬਕਾ ਮੁਲਾਜਮ ਵਿੰਗ ,ਡਾਕਟਰ ਰਵਜੋਤ ਸਿੰਘ ,ਐਡਵੋਕੇਟ ਸੰਦੀਪ ਸ਼ਰਮਾ ,ਅਤੇ ਪਾਰਟੀ ਦੇ ਹੋਰ ਅਹੁਦੇਦਾਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।