ਰਹਿਬਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ (ਨਰਸਿੰਗ) ਭਾਗ ਦੂਜੇ ਦਾ ਨਤੀਜਾ ਰਿਹਾ ਸਾਨਦਾਰ
May 26th, 2021 | Post by :- | 81 Views

ਭਵਾਨੀਗੜ੍ਹ, 26 ਮਈ –      ਭਵਾਨੀਗੜ੍ਹ ਸਥਿਤ ਰਹਿਬਰ ਇੰੰਸਟੀਚਿਊਟ ਆਫ ਮੈਡੀਕਲ ਸਾਇੰਸਜ ਦੇ ਜੀ. ਐਨ. ਐਮ. ਭਾਗ ਦੂਜੇ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਪੀ.ਐਨ.ਆਰ.ਸੀ ਵੱਲੋਂ 25-05-2021 ਘੋਸ਼ਿਤ ਹੋਏ ਦੂਜੇ ਸਾਲ ਦੇ ਨਤੀਜਿਆਂ ਵਿੱਚ ਰਹਿਬਰ ਇੰੰਸਟੀਚਿਊਟ ਆਫ ਮੈਡੀਕਲ ਸਾਇੰਸਜ ਵਿਚ ਚਲ ਰਹੇ ਨਰਸਿੰਗ ਕੋਰਸ ਜੀ. ਐਨ. ਐਮ. ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਕਾਲਜ਼ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਹਰਪ੍ਰੀਤ ਕੌਰ ਸਪੁੱਤਰੀ ਸ੍ਰੀ ਸੁਰਿੰਦਰ ਸਿੰਘ, ਦੂਜਾ ਸਥਾਨ ਯੋਗਿਤਾ ਰਾਣੀ ਸਪੁੱਤਰੀ ਸ੍ਰੀ ਦੇਸ਼ ਰਾਜ, ਅਤੇ ਤੀਜਾ ਸਥਾਨ ਗੁਰਪ੍ਰੀਤ ਕੌਰ ਸਪੁੱਤਰੀ ਬਿੱਕਰ ਸਿੰਘ ਨੇ ਹਾਸਲ ਕੀਤਾ। ਸਮੂਹ ਵਿਦਿਆਰਥੀਆਂ ਨੂੰ ਸੰਸਥਾ ਦੇ ਚੇਅਰਮੈਨ ਡਾ. ਐਮ. ਐਸ. ਖਾਨ ਅਤੇ ਵਾਇਸ ਚੇਅਰਪਰਸ਼ਨ ਕਾਫਿਲਾ ਖਾਨ ਅਤੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਇਸ ਵੱਡੀ ਸਫਲਤਾ ਲਈ ਬਹੁਤ-ਬਹੁਤ ਮੁਬਾਰਿਕਬਾਦ ਦਿੱਤੀ। ਉਨ੍ਹਾਂ ਨੇ ਕਿਹਾ ਤੇ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ।

ਇਸ ਮੌਕੇ ਉਨ੍ਹਾਂ ਨੇ ਰਹਿਬਰ ਇੰੰਸਟੀਚਿਊਟ ਆਫ ਮੈਡੀਕਲ ਸਾਇੰਸਜ ਦੇ ਸਾਰੇ ਵਿਦਿਆਰਥੀਆਂ ਅਤੇ ਸਬੰਧਤ ਅਧਿਆਪਕ ਸਾਹਿਬਾਨਾਂ ਨੂੰ ਵੀ ਵਧਾਈ ਦਿੱਤੀ ਅਤੇ ਵਿਦਿਅਰਥੀਆਂ ਦੇ ਆਉਣ ਵਾਲੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।