75 ਸਾਲਾ ਆਜ਼ਾਦੀ ਦਿਵਸ ਸਮਾਰੋਹ ਨੂੰ।ਸਮਰਪਿਤ ਵਿੱਦਿਅਕ ਮੁਕਾਬਲੇ ਅੱਜ ਤੋਂ ਸ਼ੁਰੂ ।
June 2nd, 2021 | Post by :- | 98 Views
75 ਸਾਲਾ ਆਜ਼ਾਦੀ ਦਿਵਸ ਸਮਾਰੋਹ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਅੱਜ ਤੋਂ ਸ਼ੁਰੂ
– ਆਜ਼ਾਦੀ ਘੁਲਾਟੀਆਂ ਦੇ ਜੀਵਨ ਸਬੰਧੀ ਜਾਣੂ ਕਰਵਾਉਣ ਲਈ ਕਰਵਾਏ ਜਾ ਰਹੇ ਹਨ ਲੇਖ ਮੁਕਾਬਲੇ- ਸਤਿੰਦਰਬੀਰ ਸਿੰਘ
ਅੰਮ੍ਰਿਤਸਰ 2 ਜੂਨ (ਕੁਲਜੀਤ ਸਿੰਘ)-ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਲੈ ਕੇ ਕਰਵਾਏ ਜਾ ਰਹੇ ਆਜ਼ਾਦੀ ਦਿਵਸ ਸਮਾਰੋਹ ਨੂੰ ਸਮਰਪਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਆਈ ਏ ਐਸ ਦੀ ਅਗਵਾਈ ਹੇਠ  ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਲੇਖ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਰਹੇ ਹਨ।  ਇਸ ਸੰਬੰਧੀ ਜਾਣਕਾਰੀ ਦਿੰਦਿਆ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅੰਮ੍ਰਿਤਸਰ ਅਤੇ ਮੈਡਮ ਅਦਰਸ਼ ਸ਼ਰਮਾ ਜ਼ਿਲ੍ਹਾ ਨੋਡਲ ਅਫ਼ਸਰ ਵਿੱਦਿਅਕ ਮੁਕਾਬਲੇ ਨੇ ਦੱਸਿਆ ਕਿ  ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਦੋ ਵਰਗਾਂ ਵਿੱਚ ਇਹ ਮੁਤਾਬਿਕ ਕਰਵਾਏ ਜਾਣਗੇ ਪਹਿਲਾ  ਛੇਵੀਂ ਤੋਂ ਅੱਠਵੀਂ ਦੇ ਮਿਡਲ ਵਰਗ ਅਤੇ ਦੂਜਾ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਸੈਕੰਡਰੀ ਵਰਗ ਵਿੱਚ ਇਹ ਆਨਲਾਈਨ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਲਈ ਲੇਖ ਲਿਖਣ ਵਿੱਚ ਸ਼ਬਦਾਂ ਦੀ ਗਿਣਤੀ ਕ੍ਰਮਵਾਰ 250 ਅਤੇ 350 ਹੋਵੇਗੀ। ਉਨ੍ਹਾਂ ਦੱਸਿਆ ਕਿ ਹਿੰਦੀ ਅੰਗਰੇਜ਼ੀ ਅਤੇ ਪੰਜਾਬੀ ਮਾਧਿਅਮ ਵਿਚ ਲਿਖੇ ਜਾਣ ਵਾਲੇ ਲੇਖ ਮੁਕਾਬਲੇ   ਸਿਰਫ਼ ਆਜ਼ਾਦੀ ਪ੍ਰਾਪਤੀ ਦੀ ਮੁਹਿੰਮ ਦੇਸ਼ ਭਗਤੀ ਅਤੇ ਆਜ਼ਾਦੀ ਘੁਲਾਟੀਆਂ ਦੇ ਜੀਵਨ ਤੇ ਆਧਾਰਿਤ ਹੋਣਗੇ।  ਇਨ੍ਹਾਂ ਮੁਕਾਬਲਿਆਂ ਲਈ ਵਿਦਿਆਰਥੀਆਂ ਵੱਲੋਂ ਪੀ ਡੀ ਐੱਫ ਫਾਈਲ ਬਣਾ ਕੇ ਸਟੇਟ ਵੱਲੋਂ ਭੇਜੇ ਲਿੰਕ ਤੇ ਅਪਲੋਡ ਕਰਨੀ ਲਾਜ਼ਮੀ ਹੋਵੇਗੀ। ਇਸ ਸਮੇਂ  ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਕੋਆਰਡੀਨੇਟਰ  , ਨਰਿੰਦਰ ਸਿੰਘ ਜ਼ਿਲ੍ਹਾ ਮੈਂਟਰ ਸਾਇੰਸ ਸ੍ਰੀਮਤੀ ਜਸਵਿੰਦਰ ਕੌਰ ਜ਼ਿਲ੍ਹਾ ਮੈਂਟਰ ਅੰਗਰੇਜ਼ੀ, ਮਨਦੀਪ ਸਿੰਘ ਘਣੂੰਪੁਰ, ਮੈਡਮ ਰਮਨਦੀਪ ਕੌਰ  ਹਾਜਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।