ਸ੍ਰੀ ਅਰਵਿੰਦ ਕੇਜਰੀਵਾਲ ਨੇ ਕੀਤੀ ਪੰਜਾਬ ਪ੍ਰਧਾਨ ਟਰਾਂਸਪੋਰਟ ਵਿੰਗ ਦਲਬੀਰ ਸਿੰਘ ਟੌਂਗ ਨਾਲ ਕੀਤੀ ਅਹਿਮ ਮੀਟਿੰਗ 2022 ਦੀ ਇਲੈਕਸ਼ਨ ਅਤੇ ਹਲਕੇ ਦੀਆਂ ਗਤੀਵਿਧੀਆਂ ਤੇ ਹੋਈ ਅਹਿਮ ਚਰਚਾ
June 11th, 2021 | Post by :- | 53 Views

ਬਾਬਾ ਬਕਾਲਾ (ਮਨਬੀਰ ਸਿੰਘ ਧੂਲਕਾ)ਮੁੱਖ ਮੰਤਰੀ ਦਿੱਲੀ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਨੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ‘ਆਪ’ ਦੇ ਚੋਣਾਂ ਲੜ ਚੁੱਕੇ ਉਮੀਦਵਾਰ ਅਤੇ ਟਰਾਂਸਪੁਰੋਟ ਵਿੰਗ ਦੇ ਪੰਜਾਬ ਪ੍ਰਧਾਨ ਦਲਬੀਰ ਸਿੰਘ ਟੌਂਗ ਨਾਲ ਹਲਕਾ ਬਾਬਾ ਬਕਾਲਾ ਸਾਹਿਬ ਵਿੱਚ ਹੋ ਰਹੀਆਂ ਪਾਰਟੀ ਦੀਆਂ ਗਤੀਵਿਧੀਆਂ ‘ਤੇ 2022 ਦੀ ਤਿਆਰੀ ਨੂੰ ਲੈ ਕੇ ਇੱਕ ਬੰਦ ਕਮਰਾ ਅਹਿਮ ਮੀਟਿੰਗ ਸੀ.ਐਮ. ਹਾਊਸ ਦਿੱਲੀ ਵਿੱਚ ਕੀਤੀ। ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਪ੍ਰਧਾਨ ਦਲਬੀਰ ਸਿੰਘ ਟੌਂਗ ਨੇ ਦੱਸਿਆ ਕਿ ਸ੍ਰੀ ਅਰਵਿੰਦ ਕੇਜਰੀਵਾਲ ਜੀ ਨੇ ਹਲਕਾ ਬਾਬਾ ਬਕਾਲਾ ਸਾਹਿਬ ਵਿੱਚ ਹੋ ਰਹੀਆਂ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਅਤੇ 2022 ਵਿੱਚ ਹੋਣ ਵਾਲੀਆਂ ਚੋਣਾਂ ਦੇ ਸੰਧਰਬ ਵਿੱਚ ਵਿਚਾਰ ਵਿਟਾਂਦਰਾ ਕੀਤਾ ਅਤੇ ਪੰਜਾਬ ਵਿੱਚ ਚੱਲ ਰਹੀਆਂ ਅਹਿਮ ਗਤੀਵਿਧੀਆਂ , ਜਿੰਨਾਂ ਵਿੱਚ ਮੁੱਖ ਤੌਰ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਇਨਸਾਫ ਲਈ, ਤਿੰਨ ਕਾਲੇ ਕਾਨੂੰਨ ਲਿਆ ਕੇ ਕੇਂਦਰ ਸਰਕਾਰ ਵੱਲੋ ਕਿਸਾਨਾਂ ਨਾਲ ਹੋ ਰਹੀ ਧੱਕੇਸਾਹੀ ਦੇ ਵਿਰੋਧ ਵਿੱਚ, ਪੰਜਾਬ ਵਿੱਚ ਰਵਾਇਤੀ ਪਾਰਟੀਆਂ ਦੇ ਨੇਤਾਵਾਂ ਵੱਲੋ ਆਪਣੀਆਂ ਨਜਾਇਜ ਟਰਾਂਸਪੋਰਟਾਂ ਚਲਾਉਣ ਅਤੇ ਮਿੰਨੀ ਬੱਸਾਂ ਵਾਲਿਆਂ ਨੂੰ ਉਹਨਾਂ ਦੇ ਅਧਿਕਾਰ ਦਵਾਉਣ ਤੇ ਅਹਿਮ ਚਰਚਾ ਕੀਤੀ। ਉਹਨਾਂ ਦੱਸਿਆ ਕਿ ਆਉਣ ਵਾਲੇ ਸਮੇ ਵਿੱਚ ਮੋਦੀ ਦੀ ਕੇਂਦਰ ਸਰਕਾਰ ਟਰਾਂਸਪੋਰਟ ਦੇ ਕੰਮਾਂ ਨੂੰ ਵੀ ਨਿੱਜੀ ਕੰਪਨੀਆਂ ਦੇ ਹੱਥਾਂ ਵਿੱਚ ਦੇਣ ਲਈ ਹੋਰ ਕਾਲੇ ਕਾਨੂੰਨ ਲਾਗੂ ਕਰਨ ਦੀ ਨੀਤੀ ਬਣਾਈ ਬੈਠੀ ਹੈ, ਜਿਸਨੂੰ ਕਦੇ ਵੀ ਬਰਦਾਸ਼ਤ ਨਹੀ ਕੀਤਾ ਜਾਵੇਗਾ । ਪੰਜਾਬ ਪ੍ਰਧਾਨ ਟੌਂਗ ਨੇ ਸ੍ਰੀ ਅਰਵਿੰਦ ਕੇਜਰੀਵਾਲ ਜੀ ਨੂੰ ਯਕੀਨ ਦਵਾਇਆ ਕਿ ਇਸ ਵਾਰ ਆਮ ਲੋਕ ਕਾਗਰਸ ਅਤੇ ਅਕਾਲੀਦਲ ਨੂੰ ਪੂਰੀ ਤਰਾਂ ਨਕਾਰ ਚੁੱਕੇ ਹਨ । ਆਮ ਲੋਕਾਂ ਨੂੰ ਆਸ ਹੈ ਕਿ ਦਿੱਲੀ ਦੀ ਤਰ੍ਹਾਂ ਪੰਜਾਬ ਵਿੱਚ ਵੀ ਵਿਕਾਸ ਕਾਰਜ ਹੋਣਗੇ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।