ਕੋਰੋਨਾਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਜ਼ਰੂਰੀ: ਸਿਵਲ ਸਰਜਨ ਜਿਲੇ ਵਿੱਚ ਅੱਜ 8323 ਲੋਕਾਂ ਨੇ ਲਗਾਇਆ ਕਰੋਨਾ ਦਾ ਟੀਕਾ
June 22nd, 2021 | Post by :- | 110 Views
ਕੋਰੋਨਾਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਜ਼ਰੂਰੀ: ਸਿਵਲ ਸਰਜਨ ਜਿਲੇ ਵਿੱਚ ਅੱਜ 8323 ਲੋਕਾਂ ਨੇ ਲਗਾਇਆ ਕਰੋਨਾ ਦਾ ਟੀਕਾ

ਅੰਮਿ੍ਤਸਰ22 ਜੂਨ (ਮਨਬੀਰ ਸਿੰਘ ਧੂਲਕਾ) —ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜਰੂਰੀ ਹੈ ਅਤੇ ਸਿਹਤ ਵਿਭਾਗ ਵਲੋਂ ਵੱਖ-ਵੱਖ ਹਸਪਤਾਲਾਂ ਵਿੱਚ ਲੋਕਾਂ ਨੂੰ ਕਰੋਨ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਅਤੇ ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਅੱਜ 8323 ਲੋਕਾਂ ਨੂੰ ਕੋਵਿਡ 19 ਦੇ ਟੀਕੇ ਲਗਾਏ ਗਏ ਹਨ ਅਤੇ ਕਿਸੇ ਵੀ ਵਿਅਕਤੀ ਦੀ ਸਿਹਤ ਉੱਤੇ ਕੋਈ ਬੁਰਾ ਪ੍ਰਭਾਵ ਦੇਖਣ ਨੂੰ ਨਹੀਂ ਮਿਲਿਆ। ਸਿਵਲ ਸਰਜਨ ਨੇ ਦੱਸਿਆ ਕਿ ਮਾਰਚ 2020 ਤੋਂ ਅਸੀਂ ਇਸ ਮਹਾਂਮਾਰੀ ਨਾਲ ਜੂਝ ਰਹੇ ਹਾਂ ਪਰ ਇਸ ਨਵੇਂ ਸਾਲ ਦੇ ਸ਼ੁਰੂ ਵਿਚ ਇਹ ਇਕ ਚੰਗੀ ਸ਼ੁਰੂਆਤ ਹੋਈ ਹੈ ਅਤੇ ਸਾਨੂੰ ਸਾਰਿਆਂ ਨੂੰ ਕੋਰੋਨਾਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿਚ ਹਿੱਸੇਦਾਰ ਬਣਨਾ ਚਾਹੀਦਾ ਹੈ। ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰਾਂ ਨਾਲ ਸੁਰੱਖਿਅਤ ਹੈ। ਉਨਾਂ ਕਿਹਾ ਕਿ ਲੋਕਾਂ ਵਿਚ ਕੋਵਿਡ-19 ਵੈਕਸੀਨ ਪ੍ਰਤੀ ਅਫਵਾਹਾਂ ਫੈਲ ਰਹੀਆਂ ਹਨ ਕਿ ਇਹ ਵੈਕਸੀਨ ਪਹਿਲੀ ਵਾਰ ਲਗਾਈ ਜਾ ਰਹੀ ਹੈ, ਜਿਸ ਦੇ ਸਾਈਡ ਇਫੈਕਟ ਹੋ ਸਕਦੇ ਹਨ। ਅਸੀਂ ਵੀ ਅਜਿਹੀਆਂ ਅਫਵਾਹਾਂ ਬਾਰੇ ਪੜਿਆ ਹੈ ਪਰ ਅਸੀਂ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ ਅਤੇ ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review