ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲੋਗਨ ਮੁਕਾਬਲੇ ਕਰਵਾਏ – ਸਕੂਲ ਪੱਧਰੀ ਮੁਕਾਬਲਿਆਂ ਵਿੱਚ ਵਿਦਿਆਰਥਣ ਤਨੂੰ ਨੇ ਕੀਤਾ ਪਹਿਲਾ ਸਥਾਨ ਹਾਸਲ
July 25th, 2021 | Post by :- | 82 Views

ਅੰਮ੍ਰਿਤਸਰ, ਜੁਲਾਈ ( ਮਨਬੀਰ ਸਿੰਘ ਧੂਲਕਾ)- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲ ਰਹੇ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀੀ ਸਕੂਲਾਂ ਵਿੱਚ ਸਕੂਲ ਪੱਧਰੀ ਸਲੋਗਨ ਮੁਕਾਬਲੇ ਕਰਵਾਏ ਜਾ ਰਹੇ ਹਨ।
ਇਸ ਸੰਦਰਭ ਵਿੱਚ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਅਤੇ ਮੈਡਮ ਆਦਰਸ਼ ਸ਼ਰਮਾ ਜ਼ਿਲ੍ਹਾ ਨੋਡਲ ਅਫਸਰ ਵਿਦਿਅਕ ਮੁਕਾਬਲੇ ਨੇ ਦੱਸਿਆ ਕਿ ਸਕੂਲ ਪੱਧਰ ਤੇ ਵਿਦਿਆਰਥੀਆਂ ਦੇ ਆਨਲਾਈਨ ਸਲੋਗਨ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਂਦਿਆਂ ਵਿਦਿਆਰਥੀਆਂ ਵਲੋਂ ਗੁਰੂ ਸਹਿਬਾਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇੰਨਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੰੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ, ਉਨ੍ਹਾਂ ਦੇ ਫਲਸਫੇ, ਬਾਣੀ, ਉਨ੍ਹਾਂ ਵਲੋਂ ਧਾਰਮਿਕ ਬੰਧਨਾਂ ਤੋਂ ਉਪਰ ਉਠਦਿਆਂ ਦਿਤੀ ਗਈ ਸ਼ਹਾਦਤ ਅਤੇ ਇਤਿਹਾਸ ਬਾਰੇ ਗਿਆਨ ਪ੍ਰਦਾਨ ਕਰਨਾ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫਸਰ ਹਰਭਗਵੰਤ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਜਾ ਰਹੇ ਇੰਨਾਂ ਮੁਕਾਬਲਿਆਂ ਤਹਿਤ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਸ਼੍ਰੀਮਤੀ ਪਲਵਿੰਦਰ ਕੌਰ ਗਾਈਡ ਅਧਿਆਪਕ ਦੀ ਅਗਵਾਈ ਹੇਠ ਆਨਲਾਈਨ ਸਲੋਗਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥਣਾਂ ਵਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ। ਸਲੋਗਨ ਮੁਕਾਬਲੇ ਦੌਰਾਨ ਮਿਡਲ ਵਰਗ ਵਿਚੋਂ ਤਨੂੰ ਨੇ ਪੁਹਿਲਾ ਜਦਕਿ ਲਵਜੀਤ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰਾਂ ਸੈਕੰਡਰੀ ਵਰਗ ਵਿਚੋਂ ਅਨਮੋਲਦੀਪ ਕੌਰ ਨੇ ਪਹਿਲਾ ਅਤੇ ਵਿਦਿਆਰਥਣ ਪਲਕ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸ ਸਮੇਂ ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਮਨਦੀਪ ਕੌਰ, ਪਰਮਿੰਦਰ ਸਿੰਘ ਸਰਪੰਚ, ਦਵਿੰਦਰ ਮੰਗੋਤਰਾ, ਮੈਡਮ ਆਦਰਸ਼ ਸ਼ਰਮਾ ਵਲੋਂ ਵਧਾਈ ਦਿੰਦਿਆਂ ਉਨਾਂ੍ਹ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review