ਸਰਕਾਰੀ ਯੌਜਨਾਵਾ ਦਾ ਲਾਭ ਲੋੜਵੰਦਾ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ-ਇੰਦਰਜੀਤ ਸਿੰਘ। ਮੈਂਬਰ ਸਫਾਈ ਕਰਮਚਾਰੀ ਕਮਿਸ਼ਨ ਨੇ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ।
July 29th, 2021 | Post by :- | 63 Views

ਸ੍ਰੀ ਅਨੰਦਪੁਰ ਸਾਹਿਬ 28 (ਮਨਬੀਰ ਸਿੰਘ ਧੂਲਕਾ)
ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਸ.ਇੰਦਰਜੀਤ ਸਿੰਘ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਭਾਈ ਜੈਤਾ ਜੀ ਸਿਵਲ ਹਸਪਤਾਲ ਅਤੇ ਨਗਰ ਕੋਸ਼ਲ ਦਫਤਰ ਦਾ ਦੋਰਾ ਕੀਤਾ ਅਤੇ ਜਰੂਰੀ ਹਦਾਇਤਾ ਦਿੱਤੀਆਂ।
ਸ. ਇੰਦਰਜੀਤ ਸਿੰਘ ਮੈਂਬਰ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਨੇ ਨਗਰ ਕੋਸ਼ਲ ਦੇ ਕਾਰਜ ਸਾਧਕ ਅਫਸਰ ਗੁਰਦੀਪ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਡਾ ਚਰਨਜੀਤ ਕੁਮਾਰ ਨਾਲ ਵਿਸੇਸ਼ ਮੀਟਿੰਗ ਕੀਤੀ। ਉਹਨਾਂ ਨੇ ਸਫਾਈ ਕਰਮਚਾਰੀਆਂ ਦੇ ਈ ਪੀ ਐਫ, ਈ ਐਸ ਆਈ ਦੇ ਚਲਾਣ, ਯੂ ਏ ਐਨ ਨੰਬਰ, ਠੇਕੇਦਾਰ ਦੀ ਸ਼ਰਤ ਦੀ ਕਾਪੀ ਅਤੇ ਸਫਾਈ ਕਰਮਚਾਰੀਆਂ ਦੀਆਂ ਲਿਸਟਾਂ ਆਦਿ ਸਬੰਧੀ ਰਿਕਾਰਡ ਦੀ ਪੜਤਾਲ ਕੀਤੀ। ਉਹਨਾਂ ਕਿਹਾ ਕਿ ਕਰਮਚਾਰੀਆਂ ਨਾਲ ਕਿਸੇ ਵੀ ਕਿਸਮ ਦੀ ਵਧੀਕੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਿਲਾ ਵੀ ਸੁਣੀਆਂ ਗਈਆਂ ਹਨ। ਉਹਨਾਂ ਨੇ ਬੱਸ ਸਟੈਡ ਦਾ ਦੋਰਾ ਕੀਤਾ, ਉਹਨਾਂ ਕਿਹਾ ਕਿ ਲੀਡ ਬੈਕ ਅਤੇ ਐਸ ਸੀ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਗਰੀਬ ਲੋਕਾਂ ਲਈ ਸਰਕਾਰ ਦੀਆਂ ਯੋਜਨਾਵਾ ਦਾ ਲਾਭ ਪਹੁੰਚਾਉਣ ਵਿੱਚ ਉਸਾਰੂ ਭੂਮਿਕਾ ਨਿਭਾਉਣ। ਸਰਕਾਰੀ ਯੌਜਨਾਵਾਂ ਦਾ ਲਾਭ ਲੋੜਵੰਦਾ ਤੱਕ ਸਰਲ ਢੰਗ ਨਾਲ ਪਹੰੁਚਾਇਆ ਜਾਵੇ।
ਉਹਨਾਂ ਕਿਹਾ ਕਿ ਲਾਭਪਾਤਰੀਆਂ ਨੂੰ ਹੋਰ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਜਾਣ, ਵਿਭਾਗਾਂ ਦੀਆਂ ਯੋਜਨਾਵਾਂ ਲੋਕਾਂ ਨੂੰ ਅਸਾਨੀ ਨਾਲ ਮਿਲਣ ਤੇ ਸਹੂਲਤਾਂ ਅਸਰਦਾਰ ਢੰਗ ਨਾਲ ਲਾਗੂ ਹੋਣ। ਉਹਨਾਂ ਕਿਹਾ ਕਿ ਸਰਕਾਰ ਵਲੋਂ ਲੋੜਵੰਦਾ ਲਈ ਬਣਾਈਆਂ ਯੋਜਨਾਵਾ ਨੂੰ ਬੇਲੋੜੀ ਖੱਜਲ ਖੁਆਰੀ ਨਾਲ ਗੁੂੰਜਲਦਾਰ ਨਾ ਬਣਾਇਆ ਜਾਵੇ ਸਗੋਂ ਲੋਕਾਂ ਦੇ ਹੱਕ ਉਹਨਾ ਤੱਕ ਪਹੰੁਚਾਉਣ ਲਈ ਸਾਰਥਕ ਢੰਗ ਨਾਲ ਅਧਿਕਾਰੀ ਕੰਮ ਕਰਨ। ਉਹਨਾਂ ਕਿਹਾ ਕਿ ਪੁਲਿਸ ਵਿਭਾਗ, ਜੀ ਐਮ ਰੋਡਵੇਜ, ਪੇਡੂ ਵਿਕਾਸ, ਸਮਾਜਿਕ ਸੁਰੱਖਿਆ ਵਿਭਾਗ, ਕਾਰਜਕਾਰੀ ਇੰਜੀਨੀਅਰ ਸੀਵਰੇਜ ਬੋਰਡ ਨੂੰ ਵੀ ਕਰਮਚਾਰੀਆਂ ਦੀਆਂ ਮੁਸ਼ਕਿਲਾ ਦਾ ਹੱਲ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਮੋਕੇ ਉਹਨਾਂ ਦੇ ਨਾਲ ਮੋਹਨ ਸਿੰਘ ਭਸੀਨ ਵੀ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review