ਪੰਜਾਬ ਸਰਕਾਰ ਨੇ ਟਾਟਾ ਗਰੁੱਪ ਨੂੰ ਮੁਹਾਲੀ ਕੌਮਾਂਤਰੀ ਅੱਡੇ ਤੋਂ ਹੋਰ ਵਿਦੇਸ਼ੀ ਤੇ ਘਰੇਲੂ ਉਡਾਣਾਂ ਸ਼ੁਰੂ ਕਰਨ ਲਈ ਉਤਸ਼ਾਹਤ ਕੀਤਾ
September 25th, 2019 | Post by :- | 282 Views

ਮੁੰਬਈਂ, ( ਮਹਿੰਦਰਾ ਪਾਲ ਸਿੰਘਮਾਰ ) –     ਪੰਜਾਬ ਸਰਕਾਰ ਨੇ ਟਾਟਾ ਗਰੁੱਪ ਨੂੰ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ੀ ਤੇ ਘਰੇਲੂ ਉਡਾਣਾਂ ਨਵੀਆਂ ਸ਼ੁਰੂ ਕਰਨ ਲਈ ਉਤਸ਼ਾਹਤ ਕਰਦਿਆਂ ਕਿਹਾ ਕਿ ਉਨ•ਾਂ ਦਾ ਗਰੁੱਪ ਮੁਹਾਲੀ ਤੋਂ ਸਿੰਗਾਪੁਰ ਤੇ ਲੰਡਨ ਅਤੇ ਮੁਹਾਲੀ ਤੋਂ ਅੰਮ੍ਰਿਤਸਰ ਤੇ ਜੈਪੁਰ ਲਈ ਘੱਟ ਖਰਚੇ ਵਾਲੀਆਂ ਉਡਾਣਾਂ ਸ਼ੁਰੂ ਕਰੇ। ਟਾਟਾ ਗਰੁੱਪ ਨੇ ਸੂਬਾ ਸਰਕਾਰ ਵੱਲੋਂ ਦਿਖਾਈ ਦਿਲਚਸਪੀ ‘ਤੇ ਸਕਰਾਤਮਕ ਰਵੱਈਆ ਰੱਖਦਿਆਂ ਇਸ ਉਪਰ ਵਿਚਾਰ ਕਰਨ ਦਾ ਵਿਸ਼ਵਾਸ ਦਿਵਾਇਆ ਹੈ।

ਇਹ ਮੰਗ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰਾ ਸਿੰਗਲਾ ਦੀ ਅਗਵਾਈ ਹੇਠ ਇਨਵੈਸਟ ਪੰਜਾਬ ਦੇ ਵਫਦ ਵੱਲੋਂ ਮੁੰਬਈ ਵਿਖੇ ਟਾਟਾ ਸੰਨਜ਼ ਦੇ ਪ੍ਰਧਾਨ (ਬੁਨਿਆਦੀ ਢਾਂਚਾ, ਰੱਖਿਆ ਤੇ ਐਰੋਸਪੇਸ) ਬਨਮਾਲੀ ਅਗਰਾਵਾਲਾ ਅਤੇ ਟਾਟਾ ਪਾਵਰ ਲਿਮਟਿਡ ਦੇ ਸੀ.ਈ.ਓ. ਤੇ ਐਮ.ਡੀ. ਪ੍ਰਵੀਰ ਸਿਨਹਾ ਨਾਲ ਕੀਤੀ ਮੀਟਿੰਗ ਦੌਰਾਨ ਰੱਖੀ ਗਈ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਲਈ ਉਦਯੋਗਪਤੀਆਂ ਤੇ ਨਿਵੇਸ਼ਕਾਂ ਨੂੰ ਸੱਦਾ ਪੱਤਰ ਦੇਣ ਦੇ ਸਿਲਸਿਲੇ ਵਜੋਂ ਇਨਵੈਸਟ ਪੰਜਾਬ ਦੇ ਤਿੰਨ ਰੋਜ਼ਾ ਮੁੰਬਈ ਦੌਰੇ ਮੌਕੇ ਟਾਟਾ ਗਰੁੱਪ ਨਾਲ ਮੀਟਿੰਗ ਕਰਦਿਆਂ ਵਿੱਤ ਮੰਤਰੀ ਸ੍ਰੀ ਬਾਦਲ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਡੀ ਗਿਣਤੀ ਵਿੱਚ ਵਸਦੇ ਪੰਜਾਬੀਆਂ ਦੇਖਦਿਆਂ ਮੁਹਾਲੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਵਧਾਉਣ ਦੀ ਜ਼ਰੂਰਤ ਹੈ ਜਿਸ ਨਾਲ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ•ਾਂ ਕਿਹਾ ਕਿ ਪੰਜਾਬ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਮੁਹਾਲੀ ਤੋਂ ਲੰਡਨ ਤੇ ਸਿੰਗਾਪੁਰ ਲਈ ਉਡਾਣਾਂ ਸ਼ੁਰੂ ਕੀਤੀਆਂ ਜਾਣ। ਉਨ•ਾਂ ਕਿਹਾ ਕਿ ਅਥਾਹ ਸਮਰੱਥਾ ਹੋਣ ਕਰਕੇ ਇਨ•ਾਂ ਨੂੰ ਬਹੁਤ ਭਰਵਾਂ ਹੁਲਾਰਾ ਮਿਲੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਵਿੱਚ ਰੋਜ਼ਾਨਾ ਸਵਾ ਲੱਖ ਦੇ ਕਰੀਬ ਸ਼ਰਧਾਲੂ ਆਉਂਦੇ ਹਨ ਜਿਸ ਲਈ ਇਸ ਇਤਿਹਾਸਕ ਤੇ ਧਾਰਮਿਕ ਸ਼ਹਿਰ ਨੂੰ ਸੂਬੇ ਦੀ ਰਾਜਧਾਨੀ ਨਾਲ ਹਵਾਈ ਰਾਸਤੇ ਨਾਲ ਸਿੱਧਾ ਜੋੜਨ ਲਈ ਘੱਟ ਖਰਚੇ ਵਾਲੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣ। ਇਸੇ ਤਰ•ਾਂ ਪੰਜਾਬ, ਚੰਡੀਗੜ• ਦੇ ਨਾਲ ਰਾਜਸਥਾਨ ਆਉਣ ਵਾਲੇ ਸੈਲਾਨੀਆਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਮੁਹਾਲੀ ਤੋਂ ਜੈਪੁਰ ਨੂੰ ਘੱਟ ਖਰਚੇ ਵਾਲੀ ਉਡਾਣ ਸ਼ੁਰੂ ਕੀਤੀ ਜਾਵੇ। ਉਨ•ਾਂ ਕਿਹਾ ਕਿ ਇਨ•ਾਂ ਉਡਾਣਾਂ ਨੂੰ ਸ਼ੁਰੂ ਕਰਨ ਲਈ ਸੂਬਾ ਸਰਕਾਰ ਦੀ ਮੰਗ ਦੇ ਨਾਲ ਟਾਟਾ ਗਰੁੱਪ ਵੀ ਕੇਂਦਰੀ ਹਵਾਬਾਜ਼ੀ ਮੰਤਰਾਲੇ ਕੋਲ ਪਹੁੰਚ ਕਰੇ। ਟਾਟਾ ਗਰੁੱਪ ਵੱਲੋਂ ਪੰਜਾਬ ਸਰਕਾਰ ਦੀ ਇਸ ਮੰਗ ਉਤੇ ਸਕਰਤਾਮਕ ਵਿਚਾਰ ਰੱਖਣ ਦਾ ਵਿਸ਼ਵਾਸ ਦਿਵਾਇਆ ਗਿਆ।

ਇਸ ਤੋਂ ਇਲਾਵਾ ਸ੍ਰੀ ਬਾਦਲ ਤੇ ਸ੍ਰੀ ਸਿੰਗਲਾ ਦੀ ਅਗਵਾਈ ਵਿੱਚ ਵਫਦ ਵੱਲੋਂ ਹਿੰਦੂਜਾ ਗਰੁੱਪ ਗੋਪੀਚੰਦ ਪੀ ਹਿੰਦੂਜਾ, ਅਸ਼ੋਕ ਹਿੰਦੂਜਾ ਤੇ ਪ੍ਰਕਾਸ਼ ਪੀ ਹਿੰਦੂਜਾ ਨਾਲ ਭੇਟ ਕਰ ਕੇ ਉਨ•ਾਂ ਨੂੰ ਸੂਬਾ ਸਰਕਾਰ ਵੱਲੋਂ ਦਸੰਬਰ ਮਹੀਨੇ ਕਰਵਾਏ ਜਾ ਰਹੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸੰਮੇਲਨ-2019 ਵਿੱਚ ਸ਼ਾਮਲ ਲਈ ਸੱਦਾ ਪੱਤਰ ਦਿੱਤਾ ਗਿਆ। ਇਸ ਮੀਟਿੰਗ ਵਿੱਚ ਸੂਬਾ ਸਰਕਾਰ ਦੀ ਹਿੰਦੂਜਾ ਗਰੁੱਪ ਨਾਲ ਇਲੈਕਟ੍ਰੀਕਲ ਵਾਹਨਾਂ ਦੇ ਮਾਮਲੇ ਵਿੱਚ ਸਾਂਝ ਉਪਰ ਚਰਚਾ ਹੋਈ ਅਤੇ ਵਫਦ ਵੱਲੋਂ ਗਰੁੱਪ ਅੱਗੇ ਮੰਗ ਰੱਖੀ ਗਈ ਕਿ ਉਹ ਉਦਯੋਗਾਂ ਨੂੰ ਵਿੱਤੀ ਮਾਮਲਿਆਂ ਵਿੱਚ ਆਪਣੀ ਮੱਦਦ ਮੁਹੱਈਆ ਕਰਵਾਏ।

ਵਫਦ ਵਿੱਚ ਇਨਵੈਸਟ ਪੰਜਾਬ ਅਤੇ ਉਦਯੋਗ ਤੇ ਵਣਜ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ, ਇਨਵੈਸਟ ਪੰਜਾਬ ਦੇ ਸੀ.ਈ.ਓ. ਰਜਤ ਅੱਗਰਵਾਲ, ਜੁਆਇੰਟ ਸੀ.ਈ.ਓ. ਅਵਨੀਤ ਕੌਰ, ਚੀਫ ਇਲੈਕਟ੍ਰੀਕਲ ਇੰਸਪੈਕਟਰ ਅਰੁਨਜੀਤ ਸਿੰਘ ਸਿੱਧੂ ਤੇ ਡੀ.ਜੀ.ਐਮ. ਗੌਰਵ ਖੰਨਾ ਵੀ ਸ਼ਾਮਲ ਸਨ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review