ਹਲਕਾ ਜੰਡਿਆਲਾ ਗੁਰੂ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ ,25 ਪਰਿਵਾਰ ਆਪ ਵਿੱਚ ਸ਼ਾਮਿਲ ।
August 30th, 2021 | Post by :- | 129 Views
ਹਲਕਾ ਜੰਡਿਆਲਾ ਗੁਰੂ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ -25 ਪਰਿਵਾਰ ਆਪ ਵਿੱਚ ਸ਼ਾਮਿਲ।
ਜੰਡਿਆਲਾ ਗੁਰੂ ਕੁਲਜੀਤ ਸਿੰਘ
ਅੱਜ ਹਲਕਾ ਜੰਡਿਆਲਾ ਗੁਰੂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਓਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਕੋਟ ਹਿਯਾਤ ਵਿਖੇ ਸਰਦਾਰ ਰਣਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਵਿੱਚ 25 ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਹਲਕਾ ਇੰਚਾਰਜ ਸਰਦਾਰ ਹਰਭਜਨ ਸਿੰਘ ਈਟੀਓ ਦੀ ਅਗਵਾਈ  ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਸਰਕਲ ਪ੍ਰਧਾਨ ਮਾਸਟਰ ਰਘਬੀਰ ਸਿੰਘ ਜੀ ਨੇ  ਆਪ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦਾ ਭਰਵਾਂ ਸਵਾਗਤ ਕੀਤਾ। ਡਾਕਟਰ ਗੁਰਵਿੰਦਰ ਸਿੰਘ ਐਲ ਆਈ ਸੀ ਨੇ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਕੰਮਾਂ ਤੇ ਚਾਨਣਾ ਪਾਇਆ । ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਆਪ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਅਰਮਿੰਦਰਬੀਰ ਸਿੰਘ ਕੋਹਾਟਵਿੰਡ , ਜੋਬਨਜੀਤ ਸਿੰਘ ਕੋਹਾਟਵਿੰਡ, ਬਲਬੀਰ ਸਿੰਘ ਸੈਦਪੁਰ, ਰਣਜੀਤ ਸਿੰਘ ਵਡਾਲਾ ਜੌਹਲ, ਰਣਜੀਤ ਸਿੰਘ , ਅਵਤਾਰ ਸਿੰਘ, ਚਰਨਜੀਤ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸਾਹਿਬ ਸਿੰਘ, ਰਘਬੀਰ ਸਿੰਘ, ਸਤਿੰਦਰ ਸਿੰਘ ਨਿੱਕਾ, ਅਮਰਜੀਤ ਸਿੰਘ ਫੌਜੀ, ਦਲਬੀਰ ਸਿੰਘ  ਬੋਰ ਵਾਲੇ, ਸਰਨਜੀਤ ਸਿੰਘ,  ਦਲਬੀਰ ਸਿੰਘ ਆਦਿ ਹਾਜ਼ਰ ਸਨ

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review