ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਪਿੰਡ ਖਾਨਕੋਟ ਵਿੱਖੇ ਹੋਈ ।
September 26th, 2019 | Post by :- | 153 Views

 

 

 

 

 

ਜੰਡਿਆਲਾ ਗੁਰੂ ਕੁਲਜੀਤ ਸਿੰਘ

ਅੱਜ ਆਮ ਆਦਮੀ ਪਾਰਟੀ ਦੀ ਇੱਕ ਵਿਸ਼ੇਸ਼ ਮੀਟਿੰਗ ਪਿੰਡ ‘ਖਾਨਕੋਟ’ ਵਿਖੇ ਕੀਤੀ ਗਈ, ਜਿਸ ਵਿੱਚ ‘ਹਰਭਜਨ ਸਿੰਘ ਈ.ਟੀ.ਓ. ਹਲਕਾ ਇੰਚਾਰਜ ਜੰਡਿਆਲਾ ਗੁਰੂ’ ਨੇ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਅਨੇਕਾਂ ਹੀ ਮੁਸ਼ਕਿਲਾਂ ਨਾਲ ਜੂਝ ਰਿਹਾ ਹੈ ਅਤੇ ਮੌਕੇ ਦੀ ਸਰਕਾਰ ਉਹਨਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਲੋਕਾਂ ਨੇ ਦੱਸਿਆ ਕਿ ਬਿਜਲੀ ਦੇ ਬਿੱਲ ਬਹੁਤ ਜ਼ਿਆਦਾ ਆਉਂਦੇ ਹਨ ਜੋ ਕਿ ਉਹਨਾਂ ਵਾਸਤੇ ਭਰਨੇ ਨਾ ਮੁਮਕਿਨ ਹਨ। ਪਿੰਡ ਵਿੱਚ ਸੁਵਿਧਾ ਸੈਂਟਰ ਨਾ ਹੋਣ ਕਾਰਨ ਏਥੋਂ ਦੇ ਲੋਕਾਂ ਨੂੰ ਆਪਣੇ ਕੰਮਾਂ ਲਈ ਦੂਰ-ਦੁਰਾਡੇ ਦੇ ਇਲਾਕੇ ਵਿੱਚ ਜਾਣਾ ਪੈਂਦਾ ਹੈ। ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਾ ਹੋਣ ਕਰਕੇ ਗਲੀਆਂ ਨਾਲੀਆਂ ਚਿੱਕੜ ਨਾਲ ਭਰੀਆਂ ਪਈਆਂ ਹਨ। ਹਰਭਜਨ ਸਿੰਘ ਈ.ਟੀ.ਓ. ਨੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਸਮੇਂ ਦੀਆਂ ਸਰਕਾਰਾਂ ਦੁਆਰਾ ਅਣਗੌਲੇ ਕੀਤੇ ਗਏ ਇਸ ਪਿੰਡ ਦੀਆਂ ਸਮੱਸਿਆਵਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ। ਇਸ ਮੌਕੇ ਬਾਬਾ ਜਗੀਰ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਸਵਿੰਦਰ ਸਿੰਘ, ਵਜਿੰਦਰ ਸਿੰਘ, ਸੁਖਜਿੰਦਰ ਸਿੰਘ, ਰਾਜਵਿੰਦਰ ਸਿੰਘ, ਸਰਦਾਰ ਪਿਆਰਾ ਸਿੰਘ ਅਤੇ ਗੁਰਮੁੱਖ ਸਿੰਘ ਆਦਿ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।