Skip to content
ਮੰਤਰੀ ਸ੍ਰ ਹਰਭਜਨ ਸਿੰਘ ਈਟੀਉ ਤੇ ਪਾਰਟੀ ਹਾਈ ਕਮਾਂਡ ਦਾ ਕੀਤਾ ਧੰਨਵਾਦ. ਮੈਡਮ ਸਰਬਜੀਤ ਕੌਰ ਜੰਡਿਆਲਾ ਗੁਰੂ।
ਜੰਡਿਆਲਾ ਗੁਰੂ 18 ਜਨਵਰੀ 2026(ਕੁਲਜੀਤ ਸਿੰਘ) ਮੈਡਮ ਸਰਬਜੀਤ ਕੌਰ ਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਪ੍ਰਤੀ ਮਿਹਨਤ ਤੇ ਲਗਨ ਨਾਲ ਕੰਮ ਨੂੰ ਵੇਖਦੇ ਹੋਏ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈਟੀਉ ਜੀ ਤੇ ਪਾਰਟੀ ਹਾਈਕਮਾਂਡ ਨੇ ਜੋ ਬੀਤੇ ਕੱਲ੍ਹ ਅਹੁਦੇਦਾਰਾਂ ਦੀ ਲਿਸਟ ਜਾਰੀ ਕੀਤੀ ਗਈ ਜਿਸ ਵਿੱਚ ਮੈਨੂੰ ਬਤੌਰ ਸੋਸ਼ਲ ਮੀਡੀਆ ਕੁਆਂਡੀਨੇਟਰ ਬਲਾਕ ਜੰਡਿਆਲਾ ਗੁਰੂ ਨਿਯੁਕਤ ਕੀਤਾ ਗਿਆ ਮੈਂ ਆਪਣੀ ਇਸ ਨਿਯੁਕਤੀ ਤੇ ਮੰਤਰੀ ਸ੍ਰ ਹਰਭਜਨ ਸਿੰਘ ਈ ਟੀ ਓ ਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦੀ ਹਾਂ। ਮੈਡਮ ਸਰਬਜੀਤ ਕੌਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਵਿੱਚ ਹੀ ਅਜਿਹਾ ਹੋਣਾ ਸੰਭਵ ਹੈ ਜਿਸ ਵਿੱਚ ਆਮ ਘਰਾਂ ਦੇ ਪਾਰਟੀ ਪ੍ਰਤੀ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਪਾਰਟੀ ਵਿੱਚ ਉੱਚ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 2027 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ ਤੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ ਟੀ ਓ ਜੰਡਿਆਲਾ ਗੁਰੂ ਹਲਕੇ ਤੋਂ ਵੱਡੇ ਲੀਡ ਨਾਲ ਜਿੱਤ ਹਾਸਲ ਕਰਨਗੇ।